Fazilka Online News
News 24x7 Live

10 ਵਜੇ ਖੁੱਲਣਗੇ ਜ਼ਿਲ੍ਹੇ ਦੇ ਸਮੂਹ ਸਕੂਲ-ਈਸ਼ਾ ਕਾਲੀਆ 

ਧੁੰਦ ਨੂੰ ਵੇਖਦਿਆਂ ਸਮੇਂ ਵਿੱਚ ਕੀਤੀ ਗਈ ਤਬਦੀਲੀ ਪਹਿਲਾਂ ਵਾਂਗ ਹੀ ਰਹੇਗਾ ਛੁੱਟੀ ਦਾ ਸਮਾਂ
ਫਾਜ਼ਿਲਕਾ 13 ਨਵੰਬਰ : ਧੁੰਦ ਅਤੇ ਮੌਸਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਸਕੂਲੀ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਖੁੱਲਣ ਦਾ ਸਮਾਂ 9 ਵਜੇ ਤੋਂ ਤਬਦੀਲ ਕਰਕੇ 10 ਵਜੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਤੇ ਧੁੰਦ ਦਾ ਕਹਿਰ ਵੀ ਜਾਰੀ ਹੈ। ਇਸ ਕਾਰਨ ਛੋਟੇ ਸਕੂਲੀ ਬੱਚਿਆਂ ਦੀ ਸਿਹਤ ਖਰਾਬ ਹੋਣ ਦੀ ਰੋਕਥਾਮ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਨੂੰ ਵਾਪਰਨ ਤੋਂ ਬਚਾਉਣ ਲਈ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਖੁੱਲਣ ਦੇ ਸਮੇ ਵਿੱਚ ਤਬਦੀਲੀ ਕੀਤੀ ਗਈ ਹੈ।
Via Fazilka Online

Leave A Reply

Your email address will not be published.